ਬਜਟ 2025: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2025-26 ਲਈ ਕੇਂਦਰੀ ਬਜਟ ਪੇਸ਼ ਕੀਤਾ ਕੀਤਾ। ਉਨ੍ਹਾਂ ਨੇ ਉੱਚ ਤਕਨੀਕੀ ਸਿੱਖਿਆ ਉਤੇ ਜ਼ੋਰ ਦਿੱਤਾ।
Trending Photos
ਬਜਟ 2025: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਨਿੱਚਰਵਾਰ ਨੂੰ ਆਪਣਾ ਲਗਾਤਾਰ 8ਵਾਂ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਵੱਲੋਂ ਵਿੱਤੀ ਸਾਲ 2025-26 ਲਈ ਕੇਂਦਰੀ ਬਜਟ ਪੇਸ਼ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸਿੱਖਿਆ (Education Budget 2025) ਨੂੰ ਲੈ ਕੇ ਅਹਿਮ ਐਲਾਨ ਕੀਤਾ। ਉਨ੍ਹਾਂ ਨੇ ਉੱਚ ਤਕਨੀਕੀ ਸਿੱਖਿਆ ਉਤੇ ਜ਼ੋਰ ਦਿੱਤਾ।
ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ 3 ਸੈਂਟਰ ਆਫ ਐਕਸੀਲੈਂਸ ਸਥਾਪਤ ਕੀਤੇ ਜਾਣਗੇ ਜੋ ਕਿ ਏਆਈ ਉਤੇ ਆਧਾਰਿਤ ਹੋਣਗੇ। ਇਨ੍ਹਾਂ ਸੈਂਟਰਸ ਉਤੇ 500 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਆਈਆਈਟੀ ਵਿੱਚ ਵਿਸਥਾਰ ਦੀ ਗੱਲ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ 23 ਆਈਆਈਟੀ ਵਿੱਚ ਵਿਦਿਆਰਥੀਆਂ ਦੀ ਗਿਣਤੀ 100 ਫ਼ੀਸਦੀ ਵਧੀ ਹੈ।
AI ਸਿੱਖਿਆ 'ਤੇ ਜ਼ੋਰ ਦਿੱਤਾ ਜਾਵੇਗਾ
ਵਿੱਤ ਮੰਤਰੀ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸਿੱਖਿਆ ਲਈ ਇਕ ਇੰਸਟੀਚਿਊਟ ਆਫ ਐਕਸੀਲੈਂਸ ਦੀ ਸਥਾਪਨਾ ਕੀਤੀ ਜਾਵੇਗੀ। ਮੈਡੀਕਲ ਕਾਲਜਾਂ ਵਿੱਚ 10 ਹਜ਼ਾਰ ਵਾਧੂ ਸੀਟਾਂ ਵਧਾਈਆਂ ਜਾਣਗੀਆਂ। ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਡੇਅ ਕੇਅਰ ਕੈਂਸਰ ਸੈਂਟਰ ਬਣਾਏ ਜਾਣਗੇ। 2025-26 ਵਿੱਚ ਅਜਿਹੇ 200 ਕੇਂਦਰ ਬਣਾਏ ਜਾਣਗੇ।
ਸਾਰੇ ਸਰਕਾਰੀ ਸਕੂਲਾਂ ਵਿੱਚ ਬਰਾਡਬੈਂਡ ਕਨੈਕਟੀਵਿਟੀ - ਨਿਰਮਲਾ ਸੀਤਾਰਮਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ 2025-26 ਪੇਸ਼ ਕਰਦੇ ਹੋਏ ਕਿਹਾ ਕਿ ਡਿਜੀਟਲ ਸਿੱਖਿਆ ਸਰੋਤਾਂ ਤੱਕ ਬਿਹਤਰ ਪਹੁੰਚ ਨੂੰ ਯਕੀਨੀ ਬਣਾਉਣ ਲਈ ਸਾਰੇ ਸਰਕਾਰੀ ਸੈਕੰਡਰੀ ਸਕੂਲਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਬਰਾਡਬੈਂਡ ਕਨੈਕਟੀਵਿਟੀ ਪ੍ਰਦਾਨ ਕੀਤੀ ਜਾਵੇਗੀ।
ਭਾਰਤੀ ਭਾਸ਼ਾ ਪੁਸਤਕ ਯੋਜਨਾ
ਸਕੂਲਾਂ ਤੇ ਉੱਚ ਵਿਦਿਅਕ ਅਦਾਰਿਆਂ ਲਈ ਡਿਜੀਟਲ ਕਿਤਾਬਾਂ ਉਪਲਬਧ ਕਰਵਾਈਆਂ ਜਾਣਗੀਆਂ। ਸਿੱਖਿਆ ਖੇਤਰ (Education Budget 2025) ਲਈ ਨਿਰਮਲਾ ਸੀਤਾਰਮਨ ਨੇ ਆਈਆਈਟੀ ਦੇ ਵਿਸਤਾਰ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ, 5 ਆਈਆਈਟੀ ਲਈ ਵਾਧੂ ਬੁਨਿਆਦੀ ਢਾਂਚਾ ਅਤੇ 6,500 ਨਵੀਆਂ ਸੀਟਾਂ ਜੋੜੀਆਂ ਜਾਣਗੀਆਂ। ਵਿੱਤ ਮੰਤਰੀ ਨੇ ਕਿਹਾ ਕਿ ਆਈਆਈਟੀ ਪਟਨਾ ਹੋਸਟਲ ਅਤੇ ਬੁਨਿਆਦੀ ਢਾਂਚੇ ਦੀ ਸਮਰੱਥਾ ਵਧਾਏਗਾ।
ਮੈਡੀਕਲ ਕਾਲਜਾਂ ਵਿੱਚ 75 ਹਜ਼ਾਰ ਸੀਟਾਂ ਵਧਣਗੀਆਂ
ਵਿੱਤ ਮੰਤਰੀ ਨੇ ਆਈਆਈਟੀ ਵਿੱਚ ਵਿਸਤਾਰ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਸੀਟਾਂ ਵਧਾਉਣ ਦਾ ਵੀ ਐਲਾਨ ਕੀਤਾ ਹੈ। ਨਿਰਮਲਾ ਸੀਤਾਮਾਰਨ ਅਨੁਸਾਰ ਅਗਲੇ ਪੰਜ ਸਾਲਾਂ ਵਿੱਚ ਦੇਸ਼ ਭਰ ਦੇ ਮੈਡੀਕਲ ਕਾਲਜਾਂ ਵਿੱਚ 75,000 ਹੋਰ ਮੈਡੀਕਲ ਸੀਟਾਂ ਵਧਾਈਆਂ ਜਾਣਗੀਆਂ। ਇਸ ਸਮੇਂ 1,12,112 ਸੀਟਾਂ ਹਨ ਜਿਨ੍ਹਾਂ 'ਤੇ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ। ਹੁਣ ਸੀਟਾਂ ਦੀ ਗਿਣਤੀ ਵਧਣ ਨਾਲ ਮੈਡੀਕਲ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਹੋਵੇਗਾ।
ਬਿਹਾਰ ਵਿੱਚ ਨਵਾਂ ਇੰਸਟੀਚਿਊਟ ਖੁੱਲ੍ਹੇਗਾ
ਬਿਹਾਰ ਵਿੱਚ ਨੈਸ਼ਨਲ ਇੰਸਟੀਚਿਊਟ ਆਫ ਫੂਡ ਟੈਕਨਾਲੋਜੀ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਪੂਰੇ ਪੂਰਬੀ ਖੇਤਰ ਵਿੱਚ ਫੂਡ ਪ੍ਰੋਸੈਸਿੰਗ ਸਮਰੱਥਾ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।
ਅਟਲ ਟਿੰਕਰਿੰਗ ਲੈਬ
ਇਨੋਵੇਸ਼ਨ ਨੂੰ ਵਧਾਉਣ ਲਈ ਸਰਕਾਰੀ ਸਕੂਲਾਂ ਵਿੱਚ 50 ਹਜ਼ਾਰ ਅਜਿਹੀਆਂ ਲੈਬ ਸਥਾਪਿਤ ਕੀਤੀਆਂ ਜਾਣਗੀਆਂ। ਇੰਡੀਅਨ ਲੈਂਗੂਏਜ ਬੁੱਕ ਸਕੀਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਭਾਰਤੀ ਭਾਸ਼ਾਵਾਂ ਵਿੱਚ ਪੜ੍ਹਾਉਣ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਵਿੱਤ ਮੰਤਰੀ ਨੇ ਕਿਹਾ ਕਿ ਹੁਨਰ ਸਿਖਲਾਈ ਲਈ ਪੰਜ ਨੈਸ਼ਨਲ ਇੰਸਟੀਚਿਊਟ ਆਫ ਐਕਸੀਲੈਂਸ ਸਥਾਪਤ ਕੀਤੇ ਜਾਣਗੇ। ਇਹ ਮੇਕ ਫਾਰ ਇੰਡੀਆ, ਮੇਕ ਫਾਰ ਦਿ ਵਰਲਡ ਦੇ ਉਦੇਸ਼ ਤਹਿਤ ਕੀਤਾ ਜਾਵੇਗਾ।
IIT, IISc ਲਈ 10,000 PM ਖੋਜ ਸਕਾਲਰਸ਼ਿਪ
ਨਿਰਮਲਾ ਸੀਤਾਰਮਨ ਨੇ ਦੱਸਿਆ ਕਿ ਕੇਂਦਰ ਸਰਕਾਰ IITs ਅਤੇ IISc ਬੈਂਗਲੁਰੂ ਦੇ ਵਿਦਿਆਰਥੀਆਂ ਨੂੰ ਵਧੀ ਹੋਈ ਵਿੱਤੀ ਸਹਾਇਤਾ ਦੇ ਨਾਲ 10,000 PM ਖੋਜ ਫੈਲੋਸ਼ਿਪ ਪ੍ਰਦਾਨ ਕਰੇਗੀ। ਵਿਸ਼ਵ ਮੁਹਾਰਤ ਦੇ ਨਾਲ ਹੁਨਰ ਵਿਕਾਸ ਲਈ ਪੰਜ ਰਾਸ਼ਟਰੀ ਉੱਤਮ ਕੇਂਦਰ ਸਥਾਪਤ ਕੀਤੇ ਜਾਣਗੇ।