Chandigarh Mayor Elections: ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਦਾ ਅਗਲਾ ਬਾਦਸ਼ਾਹ ਕੌਣ ਹੋਵੇਗਾ। ਇਸ ਦਾ ਫ਼ੈਸਲ ਅੱਜ ਹੋਵੇਗਾ। ਚੰਡੀਗੜ੍ਹ ਵਿੱਚ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਦੀ ਚੋਣ ਹੋਣ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਦੀ ਇੰਡੀਆ ਗਠਜੋੜ ਤੇ ਭਾਜਪਾ ਵਿਚਾਲੇ ਟੱਕਰ ਦੇਖਣ ਨੂੰ ਮਿਲ ਰਹੀ ਹੈ। ਭਾਜਪਾ ਨੂੰ ਮਾਤ ਦੇਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਇਕੱਠੇ ਹੋ ਗਏ ਹਨ। ਇਹ ਪਹਿਲੀ ਵਾਰ ਹੈ ਜਦੋਂ ਚੰਡੀਗੜ੍ਹ ਵਿੱਚ ਇੱਕ ਦੂਜੇ ਵਿਰੁੱਧ ਚੋਣ ਲੜਨ ਵਾਲੀਆਂ ਦੋਵੇਂ ਸਿਆਸੀ ਪਾਰਟੀਆਂ ਵਿਚਾਲੇ ਗਠਜੋੜ ਹੋ ਗਿਆ ਹੈ ਹਾਲਾਂਕਿ ਇਸ ਤੋਂ ਪਹਿਲਾ ਇਹ ਚੋਣ ਲੰਘੀ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਧਿਕਾਰੀ ਦੇ ਬਿਮਾਰ ਹੋਣ ਕਾਰਨ ਤੇ ਸੁਰੱਖਿਆ ਕਾਰਨਾਂ ਕਰ ਕੇ 18 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਮੁਅੱਤਲ ਕਰ ਦਿੱਤੀ ਗਈ ਸੀ। ਹਾਈ ਕੋਰਟ ਦੇ ਫ਼ੈਸਲੇ ਮਗਰੋਂ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 30 ਜਨਵਰੀ ਨੂੰ ਮੇਅਰ ਦੀ ਚੋਣ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।