Ferozepur PGI Satellite Center: ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ 2012 ਵਿੱਚ ਪੀ.ਜੀ.ਆਈ ਸੈਟੇਲਾਈਟ ਸੈਂਟਰ ਦਾ ਐਲਾਨ ਕੀਤਾ ਗਿਆ ਸੀ ਅਤੇ ਸਿਆਸੀ ਮਤਭੇਦਾਂ ਕਾਰਨ ਇਸ ਦੀ ਉਸਾਰੀ ਦਾ ਕੰਮ ਲੰਮੇ ਸਮੇਂ ਤੱਕ ਸ਼ੁਰੂ ਨਹੀਂ ਹੋ ਸਕਿਆ ਸੀ। ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ 2022 ਨੂੰ ਇਸ ਦਾ ਨੀਂਹ ਪੱਥਰ ਰੱਖਣ ਲਈ ਆ ਰਹੇ ਹਨ ਪਰ ਜਦੋਂ ਕਿਸਾਨਾਂ ਨੇ ਉਹਨਾਂ ਦਾ ਰਾਹ ਰੋਕ ਦਿੱਤਾ ਤਾਂ ਉਹ ਵਾਪਸ ਦਿੱਲੀ ਪਰਤ ਗਏ ਅਤੇ ਇਸ ਦਾ ਨਿਰਮਾਣ ਕਾਰਜ ਲਟਕ ਗਿਆ। ਹੁਣ ਲੋਕ ਸਭਾ ਚੋਣਾਂ ਨੇੜੇ ਹਨ, ਇਸ ਲਈ ਇਸ ਇਮਾਰਤ ਦੀ ਉਸਾਰੀ ਲਈ 258 ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਗਿਆ ਹੈ। ਇਹ 100 ਬੈੱਡਾਂ ਵਾਲੀ ਹੋਵੇਗੀ। ਇੰਨੀ ਦੇਰੀ ਤੋਂ ਬਾਅਦ ਇਸ ਦਾ ਨਿਰਮਾਣ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।